‘ਜਿਣਸੀ ਸ਼ੋਸ਼ਣ’ ਨੂੰ ਜੰਗ ‘ਚ ਹਥਿਆਰ ਦੇ ਤੌਰ ’ਤੇ ਵਰਤ ਰਿਹਾ ਰੂਸ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ’ਚ ਯੂਕ੍ਰੇਨ ਦੀ ਰਾਜਦੂਤ ਨੇ ਕਿਹਾ ਹੈ ਕਿ ਰੂਸ ਜਿਣਸੀ ਸ਼ੋਸ਼ਣ ਨੂੰ ਜੰਗ ਦੇ ਹਥਿਆਰ ਦੇ ਤੌਰ ’ਤੇ ਵਰਤ ਰਿਹਾ ਹੈ 'ਤੇ ਜਬਰ-ਜ਼ਨਾਹ , ਸੈਕਸ ਸ਼ੋਸ਼ਣ ਦੇ ਮਾਮਲਿਆਂ ਨੂੰ ਜੰਗ ਅਪਰਾਧ ਮੰਨਿਆ ਜਾਣਾ ਚਾਹੀਦਾ ਹੈ। ਜਾਣਕਾਰੀ ਅਨੁਸਾਰ ਰੂਸ ਦੇ ਫ਼ੌਜੀ ਸੈਕਸ ਅਪਰਾਧਾਂ ਨੂੰ ਅੰਜ਼ਾਮ ਦੇ ਰਹੇ ਹਨ ਅਤੇ ਬੱਚਿਆਂ ਨੂੰ ਵੀ ਨਹੀਂ ਬਖਸ਼ ਰਹੇ।

ਕੋਵਾਲਿਵ ਨੇ ਕਿਹਾ ਕਿ ਰੂਸ ਨੇ ਯੂਕ੍ਰੇਨ 'ਚ ਬੱਚਿਆਂ ਨੂੰ ਅਗਵਾ ਕਰ ਲਿਆ ਅਤੇ ਉਨ੍ਹਾਂ ਨੂੰ ਰੂਸ ਦੇ ਕਬਜ਼ੇ ਵਾਲੇ ਖੇਤਰਾਂ ਵਿਚ ਲਿਜਾਇਆ ਗਿਆ ਹੈ, ਯੂਕ੍ਰੇਨ ਬੱਚਿਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਸਹਿਯੋਗੀਆਂ ਨਾਲ ਮਿਲਕੇ ਕੰਮ ਕਰ ਰਿਹਾ ਹੈ।