by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੀ ਹੈ , ਜਿੱਥੇ ਕੈਨੇਡਾ ਦੇ ਉਂਟਾਰੀਓ 'ਚ ਭਿਆਨਕ ਸੜਕ ਹਾਦਸੇ ਦੌਰਾਨ 2 ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ 22 ਸਾਲਾਂ ਸਚਿਨ ਕਰੀਬ ਡੇਢ ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਛੱਡ ਕੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ ਪਰ ਹੁਣ ਉਸ ਦੀ ਮੌਤ ਦੀ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ । ਮ੍ਰਿਤਕ ਸਚਿਨ ਦੇ ਪਿਤਾ ਰਾਜੇਸ਼ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ। ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਉੱਥੇ ਹੀ ਦੂਜਾ ਨੌਜਵਾਨ ਬਲਵਿੰਦਰ ਸਿੰਘ ਗੋਲਡੀ, ਜਿਲਾ ਸੰਗਰੂਰ ਪਿੰਡ ਮੋਰਾਂਵਾਲੀ ਦੀ ਹਾਦਸੇ ਵਿੱਚ ਮੌਤ ਹੋ ਗਈ । ਮ੍ਰਿਤਕ ਬਲਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।