by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭੋਗਪੁਰ ਦੇ ਪਿੰਡ ਸਗਰਾਵਾਲੀ ਦੇ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਮਾਪਿਆਂ ਦੇ ਇਕਲੋਤੇ ਪੁੱਤ ਗੁਰਪ੍ਰੀਤ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਗੁਰਪ੍ਰੀਤ ਸਿੰਘ ਦਾ 5 ਅਪ੍ਰੈਲ ਨੂੰ ਵਿਆਹ ਹੋਣਾ ਸੀ ਪਰ ਉਸ ਵੱਲੋ ਅਚਾਨਕ ਜੀਵਨ ਲੀਲਾ ਖ਼ਤਮ ਕਰਨ ਨਾਲ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਵਲੋਂ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਿਹਾ ਸਨ । ਗੁਰਪ੍ਰੀਤ ਸਿੰਘ ਆਪਣੇ ਨਾਨਕੇ ਪਿੰਡ ਸਗਰਾਵਾਲੀ ਵਿਚ ਰਹਿੰਦਾ ਸੀ ਤੇ 11 ਕਿੱਲੇ ਜ਼ਮੀਨ ਦਾ ਮਾਲਕ ਸੀ। ਗੁਰਪ੍ਰੀਤ ਸਿੰਘ ਦੇ ਪਿਤਾ ਰਣਜੀਤ ਸਿੰਘ ਦੀ ਇਸ ਦੇ ਜਨਮ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ । ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।