by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਦੇ ਮੋਰੈਨਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ 3 ਭੈਣ -ਭਰਾਵਾਂ ਦੀ ਮੌਤ ਹੋ ਗਈ, ਜਦਕਿ ਇੱਕ ਦੋਸਤ ਜਖ਼ਮੀ ਹੋ ਗਿਆ ।ਜਿਸ ਨੂੰ ਇਲਾਜ਼ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਕਿ ਰਿਸ਼ਭ, ਉਸਦੀ ਭੈਣ ਨੇਹਾ ਤੇ ਪ੍ਰਾਸ਼ੂ ਯਾਦਵ ਵਿਆਹ 'ਚ ਸ਼ਾਮਲ ਹੋਣ ਲਈ ਗਵਾਲੀਅਰ ਜਾ ਰਹੇ ਸਨ। ਇਸ ਦੌਰਾਨ ਮੋਰੈਨਾ ਰੋਡ ਕੋਲ ਸਾਹਮਣੇ ਤੋਂ ਆ ਰਹੇ ਤੂੜੀ ਨਾਲ ਭਰੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ ।ਹਾਦਸਾ ਇਨ੍ਹਾਂ ਭਿਆਨਕ ਸੀ ਕਿ 3 ਭੈਣ ਭਰਾਵਾਂ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਇੱਕ ਦੋਸਤ ਗੰਭੀਰ ਜਖ਼ਮੀ ਹੋ ਗਿਆ । ਆਸ -ਪਾਸ ਦੇ ਲੋਕਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਹਾਦਸੇ ਤੋਂ ਬਾਅਦ ਉਸ ਨੇ ਟਰੱਕ ਨਹੀ ਰੋਕਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।