by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਦੀ ਨਹਿਰ 'ਚ ਛਾਲ ਮਾਰ ਕੇ ਇੱਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ । ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨ ਕੋਲੋਂ ਉਸ ਦਾ ਪਛਾਣ ਪੱਤਰ ਵੀ ਮਿਲਿਆ ਹੈ। ਜਿਸ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਅਕਾਸ਼ਦੀਪ ਸਿੰਘ ਭਾਰਤ ਪਾਕਿਸਤਾਨ ਸਰਹੱਦ 'ਤੇ ਕਰਤਾਰਪੁਰ ਕੋਰੀਡੋਰ ਤੇ ਲੈਂਡ ਪੋਰਟ ਅਥਾਰਟੀ 'ਚ ਹਾਉਸਕੀਪਿੰਗ ਦੀ ਨੌਕਰੀ ਕਰਦਾ ਸੀ ਤੇ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਿਕਾਰ ਮੱਛੀਆਂ ਦਾ ਰਹਿਣ ਵਾਲਾ ਸੀ। ਪੁੱਤ ਦੀ ਲਾਸ਼ ਦੇਖ ਕੇ ਮਾਂ ਦਾ ਰੋ -ਰੋ ਬੁਰਾ ਹਾਲ ਹੈ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਅਕਸ਼ਦੀਪ ਘਰ 'ਚ ਸਭ ਤੋਂ ਵੱਡਾ ਪੁੱਤ ਸੀ ਤੇ ਉਸ ਦੀ ਉਮਰ ਹਾਲੇ 20 ਸਾਲ ਸੀ , ਜਦਕਿ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।