by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਨਾਲਾ ਦੇ ਪਿੰਡ ਬਖਤਗੜ੍ਹ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਵਿਆਹ ਤੋਂ 1 ਦਿਨ ਪਹਿਲਾਂ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਪਿੰਡ ਬਖਤਗੜ੍ਹ ਦੇ ਨੌਜਵਾਨ ਪੁਰਨਦੀਪ ਸਿੰਘ ਦਾ ਵਿਆਹ ਰੱਖਿਆ ਹੋਇਆ ਸੀ ਤੇ ਘਰ ਵਿੱਚ ਜਾਗੋ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸੀ। ਪੁਰਨਦੀਪ ਆਪਣੇ ਕਿਸੇ ਕੰਮ ਲਈ ਦੂਜੇ ਪਿੰਡ ਜਾ ਰਿਹਾ ਸੀ । ਇਸ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ, ਉੱਥੇ ਹੀ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। ਪੁਲਿਸ ਅਧਿਕਾਰੀ ਨੇ ਮ੍ਰਿਤਕ ਪੁਰਨਦੀਪ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।