by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਬਲਿਆਲ ਦੇ 26 ਸਾਲਾ ਨੌਜਵਾਨ ਦੀ ਕੈਲਗਿਰੀ ਕੋਲ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਦਲਵੀਰ ਸਿੰਘ ਕੁਝ ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ ਤੇ ਉਂਟਾਰੀਓ ਦੇ ਮਿਸੀਸਾਗਾ ਸ਼ਹਿਰ ਵਿੱਚ ਰਹਿੰਦਾ ਸੀ । ਦੇਰ ਰਾਤ ਜਦੋ ਦਲਵੀਰ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਸ਼ਨਲ ਅਚਾਨਕ ਟਰੱਕ- ਟਰਾਲੇ ਨੇ ਉਸ ਦੇ ਟਰੱਕ ਨੂੰ ਭਿਆਨਕ ਟੱਕਰ ਮਾਰ ਦਿੱਤੀ । ਇਸ ਹਾਦਸੇ ਦੌਰਾਨ ਦਲਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦਲਵੀਰ ਸਿੰਘਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਜਿਸ ਦਾ ਹਾਲੇ ਵਿਆਹ ਨਹੀ ਹੋਇਆ ਸੀ ਦਲਵੀਰ ਦੀ ਮੌਤ ਨਾਲ ਪਿੰਡ ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।