by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਛਾ ਗਈ । ਇਸ ਬਾਰੇ ਜਾਣਕਾਰੀ ਦਿੰਦੇ ਅਦਾਕਾਰ ਅਨੁਪਮ ਖੇਰ ਨੇ ਕਿਹਾ ਕਿ ਮੈ ਜਾਣਦਾ ਹਾਂ ਕਿ ਮੌਤ ਇਸ ਦੁਨੀਆਂ ਦੀ ਆਖਰੀ ਸਚਾਈ ਹੈ ਪਰ ਮੈ ਸੋਚਿਆ ਨਹੀ ਸੀ ਕਿ ਮੈ ਆਪਣੇ ਜਿਗਰੀ ਦੋਸਤ ਸਤੀਸ਼ ਬਾਰੇ ਇਹ ਲਿਖਾਂਗਾ। ਜ਼ਿਕਰਯੋਗ ਹੈ ਕਿ ਸਤੀਸ਼ ਕੌਸ਼ਿਕ ਇਕ ਮਸ਼ਹੂਰ ਅਦਾਕਾਰ ਕਾਮੇਡੀਅਨ ਸਨ। ਉਨ੍ਹਾਂ ਦਾ ਜਨਮ 13 ਅਪ੍ਰੈਲ 1965 ਨੂੰ ਹਰਿਆਣਾ 'ਚ ਹੋਇਆ ਸੀ। ਅਦਾਕਾਰ ਦੀ ਮੌਤ ਨਾਲ ਸਿਨੇਮਾ ਜਗਤ ਨੂੰ ਵੱਡਾ ਘਾਟਾ ਪਿਆ ਹੈ ।ਦੱਸ ਦਈਏ ਕਿ ਸਤੀਸ਼ ਕੌਸ਼ਿਕ ਨੂੰ 1987 ਦੀ ਫਿਲਮ ਮਿਸਟਰ ਇੰਡੀਆ ਦੇ ਕੈਲੰਡਰ ਤੋਂ ਪਛਾਣ ਮਿਲੀ ਸੀ ।