by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ 'ਚ ਕਤਲ ਵਰਗੀਆਂ ਵਾਰਦਾਤਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹੈ। ਹੁਣ ਕੈਨੇਡਾ ਦੇ ਸਰੀ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ,ਜਿਥੇ ਇਕ ਸਕੂਲ ਦੀ ਪਾਰਕਿੰਗ 'ਚ 18 ਸਾਲਾਂ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕ ਦੀ ਪਛਾਣ ਮਹਿਕਪ੍ਰੀਤ ਸੇਠੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ 18 ਸਾਲਾਂ ਸੇਠੀ 'ਤੇ ਤਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਚਾਕੂ ਨਾਲ ਹਮਲਾ ਕੀਤਾ ਗਿਆ । ਮ੍ਰਿਤਕ ਨੌਜਵਾਨ ਆਪਣੇ ਛੋਟੇ ਭਰਾ ਨੂੰ ਸਕੂਲ ਲੈਣ ਗਿਆ ਸੀ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਮਾਮਲੇ 'ਚ 17 ਸਾਲਾ ਸ਼ੱਕੀ ਨੂੰ ਕਾਬੂ ਕੀਤਾ ਗਿਆ ਹੈ । ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।