by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਮਾਨਸਾ ਰੋਡ 'ਤੇ ਪਿੰਡ ਕੋਟ ਸ਼ਮੀਰ ਕੋਲ ਭਿਆਨਕ ਸੜਕ ਹਾਦਸੇ ਦੌਰਾਨ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਸੁਖਜਿੰਦਰ ਸਿੰਘ ਆਪਣੇ 2 ਸਾਥੀਆਂ ਨਾਲ ਕਾਰ ਵਿੱਚ ਸਵਾਰ ਹੋ ਕੇ ਪਿੰਡ ਤੋਂ ਤਲਵੰਡੀ ਸਾਬੋ ਵੱਲ ਜਾ ਰਹੇ ਸਨ, ਜਦੋ ਉਹ ਗੁਰੂਦੁਆਰਾ ਜੰਡਾਲੀਸਰ ਸਾਹਿਬ ਕੋਲ ਪਹੁੰਚੇ ਤਾਂ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ । ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।