by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਨੂਰਪੁਰ ਹਾਈਵੇਅ 'ਤੇ ਭਿਆਨਕ ਸੜਕ ਹਾਦਸੇ ਦੌਰਾਨ ਕਾਰ ਸਵਾਰ ਫੋਜ ਦੇ ਸੂਬੇਦਾਰ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਅਧਿਕਾਰੀ ਕੁਲਬੀਰ ਸਿੰਘ ਨੇ ਦੱਸਿਆ ਸੂਬੇਦਾਰ ਦੇ ਅਹੁਦੇ 'ਤੇ ਤਾਇਨਾਤ ਪ੍ਰਗਟ ਸਿੰਘ ਵਾਸੀ ਸਿਆੜ ਛੁੱਟੀ ਲੈ ਕੇ ਆਪਣੇ ਕਾਰ 'ਚ ਸਵਾਰ ਹੋ ਕੇ ਘਰ ਜਾ ਰਿਹਾ ਸੀ।
ਇਸ ਦੌਰਾਨ ਜਦੋ ਉਹ ਪਿੰਡ ਨੂਰਪੁਰ ਕੋਲ ਪਹੁੰਚਿਆ ਤਾਂ ਸੜਕ 'ਤੇ ਖੜ੍ਹੇ ਟਿੱਪਰ ਦੇ ਪਿੱਛੇ ਟਕਰਾ ਗਿਆ। ਜਿਸ ਕਾਰਨ ਕਾਰ ਸਵਾਰ ਗੰਭੀਰ ਜਖ਼ਮੀ ਹੋ ਗਿਆ ।ਜਖ਼ਮੀ ਹਾਲਤ 'ਚ ਸੂਬੇਦਾਰ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ।ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਹੈ ।