by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਜਪਾ ਆਗੂ ਵਿਕਾਸ ਬਜਾਜ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ 10 ਦਿਨ ਪਹਿਲਾਂ ਵੀ ਵਿਕਾਸ ਨੂੰ ਦਿਲ ਦਾ ਦੌਰਾ ਆਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ 2 ਸੰਟਟ ਪਾਏ ਗਏ ਸਨ। ਉਸ ਤੋਂ ਬਾਅਦ ਉਹ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਆ ਗਏ ,ਫਿਰ ਕੁਝ ਸਮੇ ਬਾਅਦ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਲੱਗੀ ।ਇਸ ਤੋਂ ਬਾਅਦ ਉਨ੍ਹਾਂ ਨੂੰ ਫਿਰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਅੱਜ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।