ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚੰਗੇ ਭਵਿੱਖ ਲਈ ਕੈਨੇਡਾ ਗਏ ਨੌਜਵਾਨ ਰਜਤ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਰਜਤ ਜ਼ਿਲ੍ਹਾ ਗੁਰਦਾਸਪੁਰ ,ਇਲਾਕਾ ਇਸਲਾਮਾਬਾਦ 1 ਮਹੀਨੇ ਪਹਿਲਾਂ ਹੀ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ ਤੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਹੁਣ ਮ੍ਰਿਤਕ ਰਜਤ ਦੀ ਲਾਸ਼ ਉਸ ਦੇ ਪਿੰਡ ਪਹੁੰਚੀ ਹੈ । ਮ੍ਰਿਤਕ ਲਾਸ਼ ਨੂੰ ਦੇਖ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ, ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਭੈਣਾਂ ਨੇ ਆਪਣੇ ਮ੍ਰਿਤਕ ਭਰਾ ਨੂੰ ਰੋਂਦੇ ਹੋਏ ਸਿਰ 'ਤੇ ਸਿਹਰਾ ਤੇ ਰੱਖੜੀ ਬੰਨ੍ਹ ਕੇ ਅੰਤਿਮ ਵਿਦਾਈ ਦਿੱਤੀ। ਮ੍ਰਿਤਕ ਦੇ ਪਿਤਾ ਅਸ਼ਵਨੀ ਨੇ ਦੱਸਿਆ ਕਿ ਉਸ ਦਾ ਪੁੱਤ ਕੈਨੇਡਾ ਦੇ ਵੈਨਕੂਵਰ 'ਚ ਪੜ੍ਹਾਈ ਕਰਨ ਲਈ ਗਿਆ ਸੀ। ਹੋਸਟਲ 'ਚ ਉਹ ਆਪਣੇ ਇੱਕ ਦੋਸਤ ਨਾਲ ਰਹਿੰਦਾ ਸੀ ਤੇ ਰੋਜ਼ਾਨਾ ਦੀ ਤਰ੍ਹਾਂ ਕੰਮ ਖ਼ਤਮ ਕਰਕੇ ਉਹ ਸੌਂ ਗਿਆ ,ਜਦੋ ਸਵੇਰੇ ਉਹ ਨਹੀਂ ਉੱਠਿਆ ਤਾਂ ਪਤਾ ਲੱਗਾ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ।