by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸਰਕਾਰੀ ਸਕੂਲ ਦੇ ਬਾਹਰ ਨਸ਼ੇੜੀ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕੁਝ ਲੋਕ ਸੈਰ ਕਰਨ ਲਈ ਜਾ ਰਹੇ ਸੀ ਤਾਂ ਉਨ੍ਹਾਂ ਨੇ ਦੇਖਿਆ ਕਿ ਸਕੂਲ ਦੇ ਗੇਟ ਕੋਲ ਕਿਸੇ ਦੀ ਲਾਸ਼ ਪਈ ਹੋਈ ਸੀ। ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ । ਲੋਕਾਂ ਨੇ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਭਾਰੀ ਰੋਸ਼ ਪ੍ਰਦਰਸ਼ਨ ਕੀਤਾ । ਸਮਾਜ ਸੇਵੀ ਦਿਆਲ ਸਿੰਘ ਨੇ ਕਿਹਾ ਪਿੰਡ ਦਿਸ਼ਾ ਦਾ 30 ਸਾਲਾ ਨੌਜਵਾਨ ਕਈ ਸਾਲਾ ਤੋਂ ਨਸ਼ੇ ਦਾ ਆਦਿ ਸੀ ਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੇ ਪਿਤਾ ਨੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਉਸ ਦਾ ਕਈ ਵਾਰ ਇਲਾਜ ਵੀ ਕਰਵਾਇਆ ਪਰ ਉਸ ਨੇ ਫਿਰ ਦੋਬਾਰਾ ਨਸ਼ਾ ਕਰਨਾ ਸ਼ੁਰੂ ਕਰ ਦਿੱਤਾ ।ਬੀਤੀ ਰਾਤ ਉਸ ਦੀ ਲਾਸ਼ ਸਕੂਲ ਕੋਲ ਮਿਲੀ ਹੈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।