by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਸ਼ੇ ਕਾਰਨ ਇੱਕ ਹੋਰ 24 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਮਾਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਪਿੰਡ ਮਾਈਸਰਖਾਨਾ ਦੇ ਰਹਿਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਹਾਲੇ ਦੋਸ਼ੀ ਦੀ ਗ੍ਰਿਫ਼ਤਾਰੀ ਨਹੀ ਹੋਈ ਹੈ। ਸਰਬਜੀਤ ਕੌਰ ਨੇ ਸ਼ਿਕਾਇਤ ਵਿੱਚ ਕਿਹਾ ਕਿ ਬੀਤੀ ਦਿਨੀਂ ਦੋਸ਼ੀ ਨੌਜਵਾਨ ਰਾਜਵੀਰ ਸਿੰਘ ਉਸ ਦੇ 24 ਸਾਲਾਂ ਮੁੰਡੇ ਜਸਵੰਤ ਸਿੰਘ ਨੂੰ ਘਰੋਂ ਆਪਣੇ ਨਾਲ ਲੈ ਗਿਆ ਤੇ ਬਾਅਦ 'ਚ ਉਸ ਨੂੰ ਨਸ਼ੇ ਦਾ ਟੀਕਾ ਲਗਾ ਦਿੱਤਾ । ਜਿਸ ਕਾਰਨ ਉਸ ਦੀ ਮੁੰਡੇ ਦੀ ਹਾਲਤ ਕਾਫੀ ਨਾਜ਼ੁਕ ਹੋ ਗਈ । ਉਸ ਨੇ ਆਪਣੇ ਪੁੱਤ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ,ਜਿੱਥੇ ਅੱਜ ਉਸ ਦੀ ਮੌਤ ਹੋ ਗਈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।