by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿਆਸਤ ਨਾਲ ਜੁੜੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਉਹ ਸ਼੍ਰੀਨਗਰ 'ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ, ਉੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਪਰਿਵਾਰਿਕ ਮੈਬਰਾਂ ਵਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ, ਅੱਜ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ।