ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਪਨਗਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਸੁਖੇਮਾਜਰਾ ਦੇ ਭਾਰਤੀ ਫੋਜੀ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਫੋਜੀ ਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ, ਜੋ ਕਿ 7 ਸਾਲ ਪਹਿਲਾਂ 2016 ਵਿੱਚ ਫੋਜ 'ਚ ਭਰਤੀ ਹੋਇਆ ਸੀ। ਇਸ ਸਮੇ 74 ਆਰਮਡ ਵਿੱਚ ਰਾਜਸਥਾਨ ਦੇ ਜੈਸਲਮੇਰ ਖੇਤਰ 'ਚ ਡਿਊਟੀ 'ਤੇ ਤਾਇਨਾਤ ਸੀ ,ਜੋ 2 ਮਹੀਨੇ ਪਹਿਲਾਂ ਹੀ ਘਰੋਂ ਛੁੱਟੀ ਕੱਟ ਕੇ ਵਾਪਸ ਆਇਆ ਸੀ। ਫੋਜੀ ਜਵਾਨ ਦੇ ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਜਵਾਨ ਕੁਲਵਿੰਦਰ ਸਿੰਘ ਦੇਰ ਰਾਤ ਆਪਣੀ ਡਿਊਟੀ 'ਤੇ ਤਾਇਨਾਤ ਸੀ ।
ਇਸ ਦੌਰਾਨ ਉਸ ਦੀ ਮੌਤ ਹੋ ਗਈ, ਜਿਸ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ । ਜਵਾਨ ਕੁਲਵਿੰਦਰ ਸਿੰਘ ਦਾ ਸਾਲ ਫਰਵਰੀ 2022 'ਚ ਵਿਆਹ ਹੋਇਆ ਸੀ । ਅੱਜ ਮ੍ਰਿਤਕ ਦੀ ਦੇਹ ਉਸ ਦੇ ਜੱਦੀ ਪਿੰਡ ਸੁਖੇਮਾਜਰਾ ਵਿਖੇ ਲਿਆਂਦੀ ਜਾਵੇਗੀ । ਜਿਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕੁਲਵਿੰਦਰ ਸਿੰਘ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ।