by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਲੰਮੀ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਪਤਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਉਸ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਕੀਤਾ ਜਾਵੇਗਾ । ਦੱਸਿਆ ਜਾ ਰਿਹਾ ਕਿ ਉਹ ਕੈਨੇਡਾ ਦੇ ਸ਼ਹਿਰ ਸਰੀ ਦੇ ਵਸਨੀਕ ਹਨ ਤੇ ਇਸ ਸਮੇ ਆਪਣੇ ਪੁੱਤ ਤੇ ਧੀ ਦੇ ਵਿਆਹ ਸਬੰਧੀ ਫਗਵਾੜਾ ਆਪਣੇ ਪਰਿਵਾਰ ਸਮੇਤ ਆਏ ਹੋਏ ਸੀ ।