by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਜਲਾਲ ਦੀ 21 ਸਾਲਾਂ ਵਿਆਹੁਤਾ ਕੁੜੀ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਇਸ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ,ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਕੁੜੀ ਦੀ ਪਛਾਣ ਜਸਮੀਨ ਕੌਰ ਵਾਸੀ ਜਲਾਲ( ਬਠਿੰਡਾ) ਦੇ ਰੂਪ ਵਿੱਚ ਹੋਈ ਹੈ । ਜਿਸ ਦਾ ਪਿਛਲੇ ਸਾਲ ਹੀ ਸਤਵਿੰਦਰ ਸਿੰਘ ਵਾਸੀ ਫਰੀਦਕੋਟ ਨਾਲ ਵਿਆਹ ਹੋਇਆ ਸੀ। ਇਸ ਤੋਂ ਬਾਅਦ ਉਹ ਪੜ੍ਹਾਈ ਕਰਨ ਲਈ ਕੈਨੇਡਾ ਚਲੀ ਗਈ । ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਜਸਮੀਨ ਕੌਰ ਕੈਨੇਡਾ 'ਚ ਆਪਣੇ ਸ਼ਾਮ ਦੇ ਸਮੇ ਆਪਣੇ ਘਰ ਵਾਪਸ ਜਾ ਰਹੀ ਸੀ। ਇਸ ਦੌਰਾਨ ਉਹ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਤੋਂ ਬਾਅਦ ਜਸਮੀਨ ਕੌਰ ਨੂੰ ਗੰਭੀਰ ਜਖ਼ਮੀ ਹਾਲਤ 'ਚ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।