by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਅਮਰੀਕਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿਥੇ ਚੰਗੇ ਭਵਿੱਖ ਲਈ ਅਮਰੀਕਾ ਗਏ ਪਿੰਡ ਤਲਵਾੜਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਉਨ੍ਹਾਂ ਨੇ 3 ਸਾਲ ਪਹਿਲਾਂ ਆਪਣੇ ਪੁੱਤ ਤਲਵਿੰਦਰ ਸਿੰਘ ਨੂੰ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ, ਜੋ ਕਿ ਸਟੋਰ 'ਚ ਕੰਮ ਕਰਦਾ ਸੀ ।ਬੀਤੀ ਦਿਨੀਂ ਜਦੋ ਸਟੋਰ ਤੋਂ ਕੰਮ ਕਰਕੇ ਵਾਪਸ ਕਮਰੇ 'ਚ ਸੁੱਤਾ ਤਾਂ ਅਚਾਨਕ ਸੁੱਤੇ ਪਏ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ । ਇਹ ਘਟਨਾ ਦੀ ਖ਼ਬਰ ਸੁਣਕੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ।