by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 21 ਸਾਲਾ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਕੈਨੇਡਾ ਦੇ ਬਰੈਂਪਟਨ ਦੀ ਦੱਸੀ ਜਾ ਰਹੀ ਹੈ। ਜਿੱਥੇ 21 ਸਾਲਾ ਕੈਨੇਡੀਅਨ ਸਿੱਖ ਕੁੜੀ ਪਵਨਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਅਨੁਸਾਰ ਇਹ ਘਟਨਾ ਰਾਤ ਦੇ ਸਮੇ ਕ੍ਰੈਡਿਟਵਿਉ ਰੋਡ ਕੋਲ ਗੈਸ ਸਟੇਸ਼ਨ ਨੇੜੇ ਵਾਪਰੀ ਹੈ। ਦੱਸਿਆ ਜਾ ਰਿਹਾ ਪਵਨਪ੍ਰੀਤ ਬਰੈਂਪਟਨ ਦੀ ਰਹਿਣ ਵਾਲੀ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੋਈ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਹਨ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਪੁਲਿਸ ਵਲੋਂ ਇਕ ਸਖਸ਼ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਨੇ ਕਾਲੇ ਕੱਪੜੇ ਤੇ ਦਸਤਾਨੇ ਪਾਏ ਹੋਏ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।