by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 30 ਸਾਲਾ ਸਿੱਖ ਨੌਜਵਾਨ ਦੀ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੋਰਟਨੀ ਪਾਰਕ ਡਰਾਈਵ ਤੇ ਐਡਵਰਡਜ ਵਿਖੇ ਵਾਪਰੇ ਭਿਆਨਕ ਹਾਦਸੇ 'ਚ ਮਨਪ੍ਰੀਤ ਸਿੰਘ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਮਨਪ੍ਰੀਤ ਸਿੰਘ ਮਿਸੀਸਾਗਾ ਦੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ । ਮਨਪ੍ਰੀਤ ਦੇ ਦੋਸਤ ਨੇ ਕਿਹਾ ਕਿ ਉਹ ਬੱਸ ਤੋਂ ਹੇਠਾਂ ਉਤਰਿਆ 'ਤੇ ਪੈਦਲ ਜਾ ਰਿਹਾ ਸੀ। ਅਚਾਨਕ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਮਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।