by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਤਰਨਤਾਰਨ ਦੇ ਪਿੰਡ ਪੰਡੋਰੀ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਬਲਾਕ ਸਮਿਤੀ ਮੈਬਰ ਜਗਮਿੰਦਰ ਸਿੰਘ ਦੇ ਭਤੀਜੇ ਰਵਨੂਰ ਸਿੰਘ ਰੋਬੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਤਰਨਤਾਰਨ ਤੋਂ ਆਉਂਦੇ ਸਮੇ ਰੋਬੀ ਦੀ ਬਾਈਕ ਨੂੰ ਕਾਰ ਨੇ ਭਿਆਨਕ ਟੱਕਰ ਮਾਰ ਦਿੱਤੀ । ਜਿਸ ਕਾਰਨ ਰੋਬੀ ਦੇ ਸਿਰ 'ਤੇ ਗੰਭੀਰ ਸੱਟਾਂ ਲੱਗ ਗਈ। ਰਾਹਗੀਰਾਂ ਵਲੋਂ ਮੌਕੇ 'ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਨੇ ਕਾਰ ਸਵਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।