by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਟਲੀ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੋਜ਼ੀ -ਰੋਟੀ ਲਈ ਇਟਲੀ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵੰਤ ਸਿੰਘ ਪਿੰਡ ਚੂਸਲੇਵੜ੍ਹ ਦੇ ਰੂਪ 'ਚ ਹੋਈ ਹੈ। ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਮ੍ਰਿਤਕ ਨੌਜਵਾਨ 3 ਮਹੀਨੇ ਪਹਿਲਾਂ ਹੀ ਡੌਂਕੀ ਲਗਾ ਕੇ ਵਿਦੇਸ਼ ਗਿਆ ਸੀ । ਕੁਝ ਦਿਨ ਤੱਕ ਉਸ ਨੇ ਲੋਕਾਂ ਦੇ ਘਰ ਕੰਮ ਕੀਤਾ। ਬੀਤੀ ਦਿਨੀਂ ਜਦੋ ਸੁਖਵੰਤ ਸਿੰਘ ਕੰਮ ਤੋਂ ਆ ਰਿਹਾ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਸੁਖਵੰਤ ਸਿੰਘ ਦੇ ਪਰਿਵਾਰਿਕ ਮੈਬਰਾਂ ਨੇ ਲਾਸ਼ ਨੂੰ ਭਾਰਤ ਲਿਆਉਣ ਲਈ ਭਾਰਤ ਸਰਕਾਰ ਕੋਲੋਂ ਗੁਹਾਰ ਲਗਾਈ ਹੈ । ਨੌਜਵਾਨ ਦੀ ਮੌਤ ਕਾਰਨ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।