by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ - ਹੁਸ਼ਿਆਰਪੁਰ ਰੋਡ 'ਤੇ ਭਿਆਨਕ ਸੜਕ ਹਾਦਸੇ ਦੌਰਾਨ 2 ਭੈਣਾਂ ਦੇ ਇਕਲੋਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਲਸ਼ਨ ਸਿੰਘ ਦੇ ਰੂਪ 'ਚ ਹੋਈ ਹੈ,ਜੋ ਕੁਝ ਦਿਨਾਂ ਪਹਿਲਾਂ ਹੀ ਆਸਟ੍ਰੇਲੀਆ ਤੋਂ ਆਇਆ ਸੀ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਆਧਾਰ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੂੰ ਦਿੱਤੇ ਬਿਆਨਾਂ ਵਿੱਚ ਗੁਲਸ਼ਨ ਦੇ ਪਿਤਾ ਨੇ ਕਿਹਾ ਉਸ ਦਾ ਪੁੱਤ ਬੀਤੀ ਰਾਤ ਆਪਣੀ ਕਾਰ 'ਤੇ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ, ਜਦੋ ਉਹ ਬਾਬਾ ਦੇ ਢਾਬੇ ਕੋਲ ਪਹੁੰਚਿਆ ਤਾਂ ਉਸ ਦੀ ਕਾਰ ਅਚਾਨਕ ਗਊ ਦੇ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ।ਇਸ ਘਟਨਾ ਨਾਲ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ ।