by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਮੋਟਰਸਾਈਕਲ ਤੋਂ ਡਿੱਗ ਕਾਰਨ 16 ਸਾਲਾ ਨਾਬਾਲਿਗ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਦਿਨੇਸ਼ ਬੀਤੀ ਦਿਨੀਂ ਆਪਣੇ ਭੂਆ ਦੇ ਮੁੰਡੇ ਰਾਮ ਸਿੰਘ ਨਾਲ ਮੋਟਰਸਾਈਕਲ 'ਤੇ ਭੂਆ ਦੇ ਘਰ ਜਾ ਰਿਹਾ ਸੀ ਕਿ ਰਸਤੇ 'ਚ ਉਨ੍ਹਾਂ ਦਾ ਮੋਟਰਸਾਈਕਲ ਸਲਿਪ ਹੋਣ ਕਾਰਨ ਦਿਨੇਸ਼ ਬੁਰੀ ਤਰਾਂ ਜਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘਟਨਾ ਨਾਲ ਪਰਿਵਾਰ ਦਾ ਰੋ- ਰੋ ਬੁਰਾ ਹਾਲ ਹੈ ।