by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਤੇਜ਼ ਰਫਤਾਰ ਕਾਰ ਵਲੋਂ ਮੋਟਰਸਾਈਕਲ ਨੂੰ ਭਿਆਨਕ ਟਰੱਕ ਮਾਰੀ ਗਈ। ਇਸ ਹਾਦਸੇ ਦੌਰਾਨ ਸਾਬਕਾ ਸਰਪੰਚ ਦੀ ਮੌਤ ਹੋ ਗਈ । ਦੱਸਿਆ ਜਾ ਰਿਹਾ ਕਿ ਸੇਵਾਮੁਕਤ ਸੂਬੇਦਾਰ ਤੇ ਪਿੰਡ ਬਲੜਵਾਲ ਦਾ ਸਾਬਕਾ ਸਰਪੰਚ ਗੁਲਜ਼ਾਰ ਸਿੰਘ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ। ਜਦੋ ਉਹ ਪੈਟਰੋਲ ਪੰਪ ਦੇ ਕੋਲ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ।ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ। ਲੋਕਾਂ ਵਲੋਂ ਸਾਬਕਾ ਸਰਪੰਚ ਨੂੰ ਜਖ਼ਮੀ ਹਾਲਤ 'ਚ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।