by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ 29 ਸਾਲਾ ਮਹਿਲਾ ਸਰੋਜਨੀ ਨੇ ਕਲੱਬ ਦੀ ਛੱਤ ਤੋਂ ਸ਼ੱਕੀ ਹਾਲਾਤ 'ਚ ਛਾਲ ਮਾਰ ਦਿੱਤੀ। ਲੋਕਾਂ ਨੇ ਮਹਿਲਾ ਨੂੰ ਮੌਕੇ 'ਤੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ,ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਪੁਲਿਸ ਨੇ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ ਤੇ ਮ੍ਰਿਤਕ ਸਰੋਜਨੀ ਦੇ ਪਤੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਫਿਲਹਾਲ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੋਹਾਲੀ ਕਲੱਬ ਦੀ ਛੱਤ ਤੋਂ ਇੱਕ ਮਹਿਲਾ ਵਲੋਂ ਛਾਲ ਮਾਰਨ ਦੀ ਸੂਚਨਾ ਮਿਲੀ ਸੀ । ਛੱਤ ਤੋਂ ਡਿੱਗਣ ਕਾਰਨ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਮਹਿਲਾ ਸਰੋਜਨੀ ਦਾ ਵਿਆਹ ਕਈ ਸਾਲ ਪਹਿਲਾਂ UP ਦੇ ਰਹਿਣ ਵਾਲੇ ਅਵਤਾਰ ਨਾਲ ਹੋਇਆ ਸੀ,ਉਸ ਦੇ 3 ਬੱਚੇ ਹਨ । ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।