by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਮੁਹੰਮਦ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਨੌਜਵਾਨ ਨੇ ਬੀਤੀ ਸਵੇਰੇ ਨਸ਼ੇ ਦਾ ਟੀਕਾ ਲਗਾਇਆ ਸੀ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ । ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ 30 ਸਾਲਾ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਇਲਾਕੇ ਵਿੱਚ ਨਸ਼ਾ ਖ਼ਤਮ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਨੇ ਕਿਹਾ ਕਿ ਸਿਮਰਨਜੀਤ ਘਰ ਤੋਂ ਕਣਕ ਦੀਆਂ ਬੋਰੀਆਂ ਲੈ ਕੇ ਗਿਆ ਸੀ, ਉਸ ਸਮੇ ਉਸ ਨਾਲ ਸੁਖਪਾਲ ਸਿੰਘ ਵੀ ਸੀ । ਸੂਚਨਾ ਮਿਲਦੇ ਹੀ ਜਦੋ ਪੁਲਿਸ ਨੇ ਮੌਕੇ 'ਤੇ ਪਹੁੰਚ ਦੇਖਿਆ ਤਾਂ ਲਾਸ਼ ਕੋਲ ਸਰਿੰਜ ਵੀ ਪਈ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ।