ਅੰਮ੍ਰਿਤਸਰ (ਦੇਵ ਇੰਦਰਜੀਤ) : ਦੂਜੀ ਪਾਤਸ਼ਾਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ ਜਿਸ ਦੇ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾਲੂਆਂ ਵੱਲੋਂ ਦਰਬਾਰ ਸਾਹਿਬ ਪਹੁੰਚ ਕੇ ਗੁਰੂ ਚਰਨਾਂ ’ਚ ਨਤਮਸਤਕ ਹੋਏ। ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਇਲਾਹੀ ਬਾਣੀ ਦੇ ਕੀਰਤਨ ਦਾ ਸਰਵਣ ਵੀ ਕੀਤਾ। ਇਸ ਦੌਰਾਨ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਵੀ ਕੀਤਾ। ਬੇਸ਼ਕ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦੇ ਬਾਹਰੀ ਸੂਬਿਆਂ ਤੋਂ ਲੋਕਾਂ ਦੇ ਪੰਜਾਬ ’ਚ ਆਉਣ ਤੇ ਕਈ ਤਰਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ ਇਸਦੇ ਬਾਵਜੁਦ ਵੀ ਸ਼ਰਧਾਲੂ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ। ਪਰ ਕੋਰੋਨਾ ਵਾਇਰਸ ਦੇ ਚੱਲਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾਲੂ ਘੱਟ ਹੀ ਨਜ਼ਰ ਆਏ।
ਸ਼ਰਧਾਲੂਆਂ ਨੇ ਗੁਰੂ ਦੇ ਚਰਨਾਂ ’ਚ ਕੀਤੀ ਅਰਦਾਸ
ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਹਨ। ਇੱਥੇ ਉਨ੍ਹਾਂ ਨੇ ਗੁਰੂ ਦੇ ਚਰਨਾਂ ’ਚ ਅਰਦਾਸ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਉਹ ਸਾਨੂੰ ਇਸ ਨਾਮੁਰਾਦ ਬੀਮਾਰੀ ਤੋਂ ਬਚਾਉਣ। ਗੁਰੂ ਜੀ ਸਾਰਿਆਂ ’ਤੇ ਆਪਣਾ ਰਹਿਮਤ ਭਰਿਆ ਹੱਥ ਰੱਖਣ।