by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਸਿਮਰਨਜੀਤ ਮਾਨ 5822 ਵੋਟਾਂ ਨਾਲ ਜੇਤੂ ਰਹੇ ਹਨ। ਇਹ ਨਤੀਜੇ ਕਾਫੀ ਹੈਰਾਨ ਕਰਨ ਵਾਲੇ ਹਨ।
ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੋਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦਾ ਗੜ੍ਹ ਵੀ ਹੈ। ਇਹ ਹਾਰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਹੈ। ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ।
ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਸਨ, ਜਿਨ੍ਹਾਂ ਵਿੱਚੋਂ 13 ਪੁਰਸ਼ ਅਤੇ 3 ਔਰਤਾਂ ਸਨ। ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਗੁਰਮੇਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਸੀ।