by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਿੰਗ ਸ਼ੁਰੂ ਹੋ ਗਈ ਹੈ। ਸੰਗਰੂਰ ਜ਼ਿਮਨੀ ਚੋਣ 'ਚ 45.30 ਫੀਸਦੀ ਮਤਦਾਨ ਦਰਜ ਕੀਤਾ ਗਿਆ। ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ ਜਿਨ੍ਹਾਂ ’ਚ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ, ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ , ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੀ ਸਿਆਸੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ।