ਨਿਊਜ਼ ਡੈਸਕ (ਰਿੰਪੀ ਸ਼ਰਮਾ) :ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਤਿਆਰੀਆਂ ਜ਼ੋਰਾਂ 'ਤੇ ਹਨ। ਸਾਰੇ ਸਿਆਸੀ ਸਿਆਸੀ ਆਗੂ ਆਪਣੀ ਜਿੱਤ ਪੱਕੀ ਕਰਨ ਲਈ ਪੂਰੀ ਸ਼ਿੱਦਤ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ। ਢਿੱਲੋਂ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ।
'ਆਪ' ਦੇ ਅੱਧਾ ਦਰਜਨ ਮੰਤਰੀ ਅਤੇ ਵੱਡੀ ਗਿਣਤੀ 'ਚ ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕਿਆਂ 'ਚ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਲਈ ਪ੍ਰਚਾਰ ਕਰਦੇ ਦਿਖਾਈ ਦੇ ਰਹੇ ਹਨ। CM ਨੇ ਕਿਹਾ ਕਿ ਜ਼ਿਮਨੀ ਚੋਣ 'ਚ ਜਿੱਤ ਦਰਜ ਕਰਕੇ ਉਹ ਭਗਵੰਤ ਮਾਨ ਦਾ ਮਾਣ ਵਧਾਉਣ ਦੀ ਅਪੀਲ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਇੱਕ ਵਾਰ ਫਿਰ ਤੋਂ ਲੋਕ ਸਭਾ 'ਚ ਚੁਣ ਕੇ ਜਾਣ ਦੀ ਉਮੀਦ ਨਾਲ ਚੋਣ ਮੈਦਾਨ 'ਚ ਉਤਰੇ ਹਨ ।
ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹ । ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦਲਵੀਰ ਸਿੰਘ ਗੋਲਡੀ ਲਈ ਵੋਟਾਂ ਮੰਗ ਰਹੇ ਹਨ ।