ਨਿਊਜ਼ੀਲੈਂਡ ਦੀ ਸੰਸਦ ਵਿਚ ਸਤਿੰਦਰ ਸਰਤਾਜ ਦਾ ਹੋਇਆ ਸਨਮਾਨ

by

ਨਿਊਜ਼ੀਲੈਂਡ ਡੈਸਕ (ਵਿਕਰਮ ਸਹਿਜਪਾਲ)ਪੰਜਾਬੀ ਗਾਇਕ ਸਤਿੰਦਰ ਸਰਤਾਜ ਅੱਜ-ਕੱਲ੍ਹ ਨਿਊਜ਼ੀਲੈਂਡ ਆਸਟ੍ਰੇਲੀਆ ਦੌਰੇ 'ਤੇ ਪ੍ਰੋਗਰਾਮ ਪੇਸ਼ ਕਰ ਰਹੇ ਹਨ। ਇਸ ਦੇ ਚਲਦਿਆਂ ਪਹਿਲਾਂ ਉਨ੍ਹਾਂ ਨੂੰ ਆਸਟ੍ਰੇਲੀਆ ਦੀ ਸੰਸਦ ਵਿਚ ਵਿਕਟੋਰੀਆ ਸਨਮਾਨ ਨਾਲ ਨਵਾਜ਼ਿਆ ਜਾ ਚੁੱਕਾ ਹੈ ਅਤੇ ਹੁਣ ਹਾਲ ਹੀ ਦੇ ਵਿੱਚ ਉਨ੍ਹਾਂ ਨੂੰ ਨਿਊਜ਼ੀਲੈਂਡ ਦੀ ਸੰਸਦ ਵਿਚ ਉਨ੍ਹਾਂ ਦੀ ਬਾ-ਕਮਾਲ ਗਾਇਕੀ ਕਾਰਨ ਸਨਮਾਨਿਤ ਕੀਤਾ ਗਿਆ ਹੈ। 


ਸਨਮਾਨ ਮਿਲਣ ਤੋਂ ਬਾਅਦ ਸਤਿੰਦਰ ਸਰਤਾਜ ਨੇ ਧੰਨਵਾਦ ਕਰਦਿਆਂ ਆਪਣੇ ਸਾਰੇ ਚਾਹੁਣ ਵਾਲਿਆਂ ਦਾ ਧੰਨਵਾਦ ਕੀਤਾ, ਆਪਣੀ ਇਸ ਅਣਮੁੱਲੀ ਯਾਦ ਦੇ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਵੀ ਕੀਤੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸਤਿੰਦਰ ਸਰਤਾਜ ਨੇ ਲਿਖਿਆ, "ਮੇਰੇ ਲਈ ਮਾਣ ਵਾਲੀ ਗੱਲ ਹੈ ਜੋ ਆਪਣੀ ਮਿੱਟੀ ਦਾ ਮੈਂ ਪਹਿਲਾਂ ਸਖ਼ਸ਼ ਹਾਂ ਜਿਸ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ 'ਚ ਸਨਮਾਨਿਤ ਕੀਤਾ ਗਿਆ ਹੈ।"