by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲਾਲਾਬਾਦ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ 5 ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਮਹਿਲਾ ਨਾਲ ਗੈਂਗਰੇਪ ਕੀਤਾ ਹੈ। ਪੁਲਿਸ ਨੇ ਪੀੜਤਾ ਦੇ ਬਿਆਨਾਂ ਆਧਾਰ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਇੱਕ ਮਹਿਲਾ ਨੇ ਸ਼ਿਕਾਇਤ ਦਰਜ਼ ਕਰਵਾਉਂਦੇ ਕਿਹਾ ਕਿ ਉਹ ਬੀਤੀ ਸ਼ਾਮ ਘਰ 'ਚ ਇੱਕਲੀ ਸੀ। ਇਸ ਦੌਰਾਨ ਜੀਤ ਸਿੰਘ, ਗੁਰਮੇਲ ਸਿੰਘ ,ਕੁਲਵਿੰਦਰ ਸਿੰਘ ਤੇ ਜਸਵੰਤ ਸਿੰਘ, ਗੱਜਣ ਸਿੰਘ ਨੇ ਘਰ ਦਾਖ਼ਲ ਹੋ ਕੇ ਉਸ ਨਾਲ ਗੈਂਗਰੇਪ ਕੀਤਾ । ਬਾਅਦ 'ਚ ਉਹ ਸਭ ਮੌਕੇ ਤੋਂ ਫਰਾਰ ਹੋ ਗਏ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।