ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸੈਨਾਬਾਦ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਨਿਰਭਿਆ ਤਰਾਂ ਇੱਕ ਹੋਰ ਕੁੜੀ ਨਾਲ ਗੈਂਗਰੇਪ ਕੀਤਾ ਗਿਆ। ਦੱਸਿਆ ਜਾ ਰਿਹਾ ਪੀੜਤ ਕੁੜੀ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਦੋਸ਼ੀਆਂ ਨੇ ਵਹਿਸ਼ੀਪੁਣੇ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ । ਪੀੜਤ ਕੁੜੀ ਦਾ ਪ੍ਰਾਈਵੇਟ ਪਾਰਟ ਬੁਰੀ ਤਰਾਂ ਫਟ ਗਿਆ। ਪੀੜਤਾ ਨੂੰ ਇਲਾਜ਼ ਲਈ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ। ਪੀੜਤ ਦੇ ਪ੍ਰਾਈਵੇਟ ਪਾਰਟ 'ਤੇ 10 ਟਾਂਕੇ ਲਗਾਏ ਗਏ ਹਨ । ਪੀੜਤਾ ਅਨੁਸਾਰ ਗੈਂਗਰੇਪ ਦੌਰਾਨ ਦੋਸ਼ੀਆਂ ਨੇ ਉਸ ਨਾਲ ਕੁੱਟਮਾਰ ਵੀ ਕੀਤੀ। ਉਸ ਦੀ ਛਾਤੀ , ਪੇਟ 'ਤੇ ਡੂੰਘੇ ਨਿਸ਼ਾਨ ਹਮਲੇ ਦੀ ਗਵਾਹੀ ਦੇ ਰਹੇ ਹਨ ।
ਜਾਣਕਾਰੀ ਅਨੁਸਾਰ ਹੁਸੈਨਾਬਾਦ 'ਚ ਦੇਰ ਰਾਤ ਇੱਕ ਨਾਬਾਲਗ ਕੁੜੀ ਨਾਲ ਗੈਂਗਰੇਪ ਕੀਤਾ ਗਿਆ। 6 ਨੌਜਵਾਨ ਇੱਕ ਦਲਿਤ ਕੁੜੀ ਨੂੰ ਘਰੋਂ ਅਗਵਾ ਕਰਕੇ ਖੇਤਾਂ 'ਚ ਲੈ ਕੇ ਉੱਥੇ ਜਾ ਕੇ ਉਨ੍ਹਾਂ ਨੇ ਕੁੜੀ ਨੂੰ ਹਵਸ ਦਾ ਸ਼ਿਕਾਰ ਬਣਾਇਆ ।ਜਦੋ ਕੁੜੀ ਨੇ ਨੌਜਵਾਨਾਂ ਦਾ ਵਿਰੋਧ ਕੀਤਾ ਤਾਂ ਦੋਸ਼ੀਆਂ ਨੇ ਉਸ ਨਾਲ ਕੁੱਟਮਾਰ ਕੀਤੀ । ਨੌਜਵਾਨਾਂ ਵਲੋਂ ਪੀੜਤ ਦੀ ਗੈਂਗਰੇਪ ਦੀ ਵੀਡੀਓ ਵੀ ਬਣਾਈ ਗਈ ਹੈ ।ਘਟਨਾ ਬਾਰੇ ਪਤਾ ਲੱਗਦੇ ਹੀ ਪਿੰਡ ਵਾਸੀਆਂ ਨੇ 1 ਦੋਸ਼ੀ ਦਿਨੇਸ਼ ਕੁਮਾਰ ਨੂੰ ਫੜ ਕੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। 5 ਦੋਸ਼ੀ ਹਾਲੇ ਵੀ ਫਰਾਰ ਚੱਲ ਰਹੇ ਹਨ ।ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।ਡਾਕਟਰਾਂ ਨੇ ਕਿਹਾ ਕਿ ਬਹੁਤ ਜ਼ਿਆਦਾ ਖੂਨ ਵਹਿਣ ਕਾਰਨ ਪੀੜਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ ।