ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਅਦਾਲਤ ਵਲੋਂ ਰਿੱਕੀ ਨਾਲ ਦੇ ਵਿਅਕਤੀ ਨੂੰ ਆਪਣੀ ਹੀ ਨਾਬਾਲਗ ਭਤੀਜੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 12 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਦੋਸ਼ੀ ਨੂੰ 1 ਲੱਖ ਰੁਪਏ ਜੁਰਮਾਨਾ ਦੇਣ ਦੇ ਵੀ ਆਦੇਸ਼ ਜਾਰੀ ਕੀਤੇ ਹਨ। ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਫੁੱਫੜ ਰਿੱਕੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਸੀ । ਉਸ ਨੇ ਦੱਸਿਆ ਕਿ ਉਸ ਦੀ ਕੁੜੀ ਦਾ ਵਿਆਹ ਹੋਇਆ ਸੀ। ਜਿਸ ਤੋਂ ਬਾਅਦ ਉਸ ਦੇ ਘਰ ਇੱਕ ਧੀ ਨੇ ਜਨਮ ਲਿਆ। ਕੁਝ ਸਾਲ ਪਹਿਲਾਂ ਹੀ ਉਸ ਦੇ ਪਤੀ ਦੀ ਭਿਆਨਕ ਬਿਮਾਰੀ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਹ ਆਪਣੀ ਨਾਬਾਲਗ ਧੀ ਦਾ ਪਾਲਣ ਪੋਸ਼ਣ ਖੁਦ ਕਰਨ ਲੱਗੀ ਤੇ ਸਾਲ 2014 ਵਿੱਚ ਉਸ ਨੇ ਮੁੜ ਵਿਆਹ ਕਰਵਾ ਲਿਆ । ਵਿਆਹ ਤੋਂ ਬਾਅਦ ਉਹ ਫਿਰ ਗਰਭਵਤੀ ਹੋ ਗਈ । ਜਿਸ ਕਾਰਨ ਉਸ ਨੇ ਆਪਣੀ 13 ਸਾਲਾਂ ਧੀ ਨਾਨਏ ਘਰ ਛੱਡ ਦਿੱਤੀ । ਕੁਝ ਦਿਨ ਪਹਿਲਾਂ ਹੀ ਉਸ ਦੀ ਨਾਬਾਲਗ ਧੀ ਨੇ ਦੱਸਿਆ ਕਿ ਉਸ ਦੇ ਪੇਟ ਵਿੱਚ ਦਰਦ ਹੋ ਰਿਹਾ ਹੈ। ਪੁੱਛਣ 'ਤੇ ਬੱਚੀ ਨੇ ਕਿਹਾ ਕਿ ਉਸ ਦੀ ਭੂਆ ਦੇ ਜਾਣ ਤੋਂ ਬਾਅਦ ਫੁੱਫੜ ਨੇ ਉਸ ਨਾਲ ਬਲਾਤਕਾਰ ਕੀਤਾ । ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ।
by jaskamal