by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ 4 ਸਾਲ ਬੱਚੀ ਨਾਲ ਜਬਰ-ਜ਼ਨਾਹ ਹੋਣ ਦੇ ਦੋਸ਼ ਤੋਂ ਬਾਅਦ ਪੀੜਤ ਪਰਿਵਾਰ ਨੇ ਲੋਕਾਂ ਨਾਲ ਮਿਲਕੇ ਸਕੂਲ ਦੇ ਬਾਹਰ ਜਾਮ ਲਗਾ ਕੇ ਰਸਤਾ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਸੀ। ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਸੀ।
ਜਾਣਕਾਰੀ ਅਨੁਸਾਰ ਸਕੂਲ ਪ੍ਰਬੰਧਕ ’ਤੇ ਮਾਮਲਾ ਦਰਜ ਕਰਕੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦਾ ਮੁੱਖ ਦੋਸ਼ੀ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਬੱਚੀ ਐੱਲ. ਕੇ. ਜੀ ਜਮਾਤ ਦੀ ਵਿਦਿਆਰਥਣ ਹੈ। ਉਸ ਨੇ ਸ਼ਾਮ ਨੂੰ ਆਪਣੇ ਪਰਿਵਾਰਿਕ ਮੈਬਰਾਂ ਨੂੰ ਆਪਣੇ ਨਾਲ ਹੋਈ ਘਟਨਾ ਦੀ ਜਾਣਕਾਰੀ ਦਿੱਤੀ। ਜਦੋਂ ਪਰਿਵਾਰਿਕ ਮੈਬਰਾਂ ਨੇ ਜਾਂਚ ਕੀਤੀ ਤਾਂ ਪਾਇਆ ਕਿ ਕਿਸੇ ਵੱਲੋਂ ਬੱਚੀ ਨਾਲ ਜਬਰ-ਜ਼ਨਾਹ ਕੀਤਾ ਗਿਆ ਸੀ।