by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) :ਪੰਜਾਬ 'ਚ ਸੰਘਣੀ ਧੁੰਦ ਕਾਰਨ ਮਾਨ ਸਰਕਾਰ ਵਲੋਂ ਸਕੂਲਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ। ਸੂਬੇ 'ਚ ਸਕੂਲ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ। ਹੁਣ ਪੰਜਾਬ ਦੇ ਸਰਕਾਰੀ, ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲ 21 ਦਸੰਬਰ ਤੋਂ 21 ਜਨਵਰੀ 2023 ਤੱਕ ਸਵੇਰੇ 10 ਵਜੇ ਖੁੱਲ੍ਹਣਗੇ, ਜਦਕਿ ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇ ਅਨੁਸਾਰ ਹੀ ਹੋਵੇਗੀ। CM ਮਾਨ ਨੇ ਕਿਹਾ ਕਿ ਸੂਬੇ 'ਚ ਧੁੰਦ ਕਾਰਨ ਸਕੂਲੀ ਵਿਦਿਆਰਥੀ ਤੇ ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰਖੀਆਂ ਨੂੰ ਦੇਖਦੇ ਇਹ ਫੈਸਲਾ ਲਿਆ ਗਿਆ।
ਜ਼ਿਕਰਯੋਗ ਹੈ ਕਿ ਬੀਤੀ ਦਿਨੀ ਸੜਕ ਹਾਦਸੇ ਦੌਰਾਨ ਇੱਕ ਅਧਿਆਪਕ ਦੀ ਮੌਤ ਹੋ ਗਈ ਸੀ।ਦੱਸ ਦਈਏ ਕਿ ਮੌਸਮ ਵਿਭਾਗ ਨੇ ਪੰਜਾਬ 'ਚ ਠੰਡ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਕਿਉਂਕਿ ਮੈਦਾਨੀ ਇਲਾਕਿਆਂ ਵਿੱਚ ਠੰਡ ਤੇਜ਼ੀ ਨਾਲ ਵੱਧ ਰਹੀ ਹੈ। ਜਿਸ ਕਾਰਨ ਕਈ ਵਾਹਨ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ।