by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੇ ਦੂਜੇ ਦਿਨ CM ਮਾਨ ਨੇ ਰਾਜਪਾਲ ਦੇ ਸੰਬੋਧਨ 'ਤੇ ਆਪਣਾ ਜਵਾਬ ਦਿੱਤਾ। ਮਾਨ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਨੂੰ ਇਤਿਹਾਸਕ ਫੈਸਲਾ ਦੱਸਿਆ। ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੌਜੂਦਾ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਇੰਨੇ ਥੋੜ੍ਹੇ ਸਮੇਂ 'ਚ ਸਾਰੇ ਮੈਂਬਰ ਆਪਣੇ ਵਿਚਾਰ ਪ੍ਰਗਟ ਕਰਨ ਦੇ ਯੋਗ ਨਹੀਂ ਹੋਣਗੇ।
ਸੱਤਾਧਾਰੀ ਪਾਰਟੀ ਦੇ ਮੈਂਬਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਪੀਕਰ ਨੂੰ ਕਿਹਾ ਕਿ ਜਦੋਂ ਉਹ ਵਿਰੋਧੀ ਧਿਰ 'ਚ ਸਨ ਤਾਂ ਉਹ ਹਰ ਵਾਰ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਕਰਦੇ ਸਨ।