by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੱਖਣੀ ਕਸ਼ਮੀਰ 'ਚ ਜ਼ਿਲ੍ਹਾ ਸ਼ੋਪੀਆ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ 'ਚ ਮੁਠਭੇਡ਼ ਸ਼ੁਰੂ ਹੋ ਗਈ ਜਿਸ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਦੌਰਾਨ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਗੋਲਾਬਾਰੂਦ ਤੇ ਹਥਿਆਰ ਬਰਾਮਦ ਕੀਤੇ ਗਏ ਹਨ।
ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ 'ਤੇ ਸਰਚ ਆਪਰੇਸ਼ਨ ਜਾਰੀ ਕੀਤਾ ਗਿਆ। ਪਿੰਡ ਦੀ ਘੇਰਾਬੰਦੀ ਕਰ ਲਈ ਗਈ ਜਿਸ ਕਾਰਨ ਇਨ੍ਹਾਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਵਾਬੀ ਕਾਰਵਾਈ 'ਚ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ ਪਰ ਉਨ੍ਹਾਂ ਨੇ ਗੋਲੀਬਾਰੀ ਨੂੰ ਬੰਦ ਨਹੀਂ ਕੀਤੀ ਗਈ। ਜਿਸ ਕਾਰਨ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਦੋਵਾਂ ਅੱਤਵਾਦੀਆਂ ਨੂੰ ਮਾਰ ਦਿੱਤਾ।