by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ 'ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤ ਹੋ ਗਿਆ ਹੈ। ਜੱਥੇਦਾਰ ਤੋਤਾ ਸਿੰਘ ਦੇ ਦੇਹਾਂਤ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਰਨਾਂ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸੁਖਬੀਰ ਬਾਦਲ ਨੇ ਜੱਥੇਦਾਰ ਦੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ 'ਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ 'ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੱਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਉਹ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦੇ ਹਨ।