by jaskamal
ਨਿਊਜ਼ ਡੈਸਕ : ਕਪੂਰਥਲਾ ਜ਼ਿਲ੍ਹੇ ਵਿਖੇ ਫਗਵਾੜਾ ਰੇਲਵੇ ਟਰੈਕ ‘ਤੇ ਮੌਲੀ ਨੇੜਿਓਂ ਇਕ 10 ਸਾਲਾ ਬੱਚੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਜੀਆਰਪੀ ਫਗਵਾੜਾ ਨੇ ਮੌਕੇ ‘ਤੇ ਪਹੁੰਚ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਜੀਆਰਪੀ ਫਗਵਾੜਾ ਦੇ ਚੌਕੀ ਇੰਚਾਰਜ ਏਐੱਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਨੇੜੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਕਾਰਵਾਈ ਜਾਰੀ ਹੈ।
ਮ੍ਰਿਤਕ ਬੱਚੀ ਦੀ ਅਜੇ ਤਕ ਪਹਿਚਾਣ ਨਹੀਂ ਹੋ ਸਕੀ। ਚੌਕੀ ਇੰਚਾਰਜ ਨੇ ਕਿਹਾ ਕਿ ਬੱਚੀ ਦੀ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਬੱਚੀ ਦੀ ਸ਼ਨਾਖ਼ਤ ਹੋਣ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾ ਲਿਆ ਜਾਵੇਗਾ ਅਤੇ ਲਾਸ਼ ਨੂੰ ਮੋਰਚਰੀ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਮਸਲੇ ਨੂੰ ਹੱਲ ਕਰ ਲਿਆ ਜਾਵੇਗਾ।