by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ 'ਤੇ ਧੋਖਾਧੜੀ ਦੇ ਗੰਭੀਰ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਪੀੜਤ ਪਰਿਵਾਰ ਨੇ ਕਾਕੇ ਸ਼ਾਹ ਵਲੋਂ ਕੀਤੀ ਧੋਖਾਧੜੀ ਨੂੰ ਲੈ ਕੇ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਕੀਤੀ। ਪੀੜਤ ਪਰਿਵਾਰ ਨੇ ਕਿਹਾ ਕਿ ਕਾਕੇ ਸ਼ਾਹ ਨੇ ਸਾਡੇ ਕੋਲੋਂ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਦੀ ਠੱਗੀ ਮਾਰੀ ਤੇ ਖੁਦ ਵਿਦੇਸ਼ ਭੱਜ ਗਿਆ। ਪੀੜਤ ਪਰਿਵਾਰ ਨੇ ਕਿਹਾ ਕਿ ਕਾਕੇ ਸ਼ਾਹ ਨੇ ਸਾਨੂੰ ਵਿਦੇਸ਼ ਭੇਜਣ ਦਾ ਵਾਅਦਾ ਕੀਤਾ ਸੀ।ਜਿਸ ਤੋਂ ਬਾਅਦ ਉਸ ਨੇ ਸਾਡੇ ਕੋਲੋਂ 10 ਲੱਖ ਰੁਪਏ ਦੀ ਮੰਗ ਕੀਤੀ। ਪੀੜਤ ਪਰਿਵਾਰ ਨੇ ਕਿਹਾ ਅਸੀਂ ਕਾਕੇ ਸ਼ਾਹ ਨੂੰ 6 ਲੱਖ ਰੁਪਏ ਦੇ ਦਿੱਤੇ ਸੀ ,ਬਾਕੀ ਹਾਲੇ ਦੇਣੇ ਸਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ਪਰ ਕਾਕੇ ਸ਼ਾਹ ਦੀ ਹਾਲੇ ਗ੍ਰਿਫ਼ਤਾਰੀ ਨਹੀ ਹੋਈ ਹੈ ।