ਮੰਦਰ ’ਚ ਭਗਦੜ ਕਾਰਨ ਮੌਤਾਂ ਦੇ ਲੱਗੇ ਢੇਰ !

by vikramsehajpal

ਜਹਾਨਾਬਾਦ (ਸਾਹਿਬ) : ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ’ਚ ਪੈਂਦੇ ਬਾਬਾ ਸਿਧੇਸ਼ਵਰ ਨਾਥ ਮੰਦਰ ’ਚ ਭਗਦੜ ਕਾਰਨ ਛੇ ਔਰਤਾਂ ਸਣੇ ਘੱਟੋ-ਘੱਟ ਸੱਤ ਵਿਅਕਤੀ ਮਾਰੇ ਗਏ ਅਤੇ 16 ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਮੈਜਿਸਟਰੇਟ ਅਲੰਕ੍ਰਿਤਾ ਪਾਂਡੇ ਨੇ ਮੌਤਾਂ ਤੇ ਜ਼ਖ਼ਮੀਆਂ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮੰਦਰ ’ਚ ਭਗਦੜ ਦੀ ਇਹ ਘਟਨਾ ਐਤਵਾਰ ਸਵੇਰੇ 11.30 ਵਜੇ ਵਾਪਰੀ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਭਗਦੜ ਦਾ ਕਾਰਨ ਕਾਂਵੜੀਆਂ ਵਿਚਾਲੇ ਆਪਸੀ ਵਿਵਾਦ ਹੋ ਸਕਦਾ ਹੈ। ਅਧਿਕਾਰੀਆਂ ਨੇ ਘਟਨਾ ਦੀ ਜਾਂਚ ਦੀ ਹੁਕਮ ਦੇ ਦਿੱਤੇ ਗਏ ਹਨ ਅਤੇ ਅਸਲ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਦੱਸ ਦਈਏ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਘਟਨਾ ’ਤੇ ਦੁੱਖ ਦਾ ਇਜ਼ਹਾਰ ਕੀਤਾ ਤੇ ਮ੍ਰਿਤਕਾਂ ਪਰਿਵਾਰਾਂ ਨੂੰ 4-4 ਲੱਖ ਰੁਪਏ ਐਕਸਗ੍ਰੇਸ਼ੀਆ ਗਰਾਂਟ ਦੇਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਨੇ ਜ਼ਖ਼ਮੀਆਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦਾ ਨਿਰਦੇਸ਼ ਵੀ ਦਿੱਤਾ। ਐਕਸਗ੍ਰੇਸ਼ੀਆ ਗਰਾਂਟ ਤਹਿਤ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮਿਲਣਗੇ। ਮ੍ਰਿਤਕਾਂ ਦੀਆਂ ਅੰਤਿਮ ਰਸਮਾਂ ਲਈ ਵਾਰਸਾਂ ਨੂੰ ਵੱਖਰੇ ਤੌਰ ’ਤੇ 20-20 ਹਜ਼ਾਰ ਰੁਪਏ ਵੀ ਦਿੱਤੇ ਜਾਣਗੇ।