by jaskamal
ਨਿਊਜ਼ ਡੈਸਕ (ਜਸਕਲਮ) : ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਦਭਾਗੀ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਲਜ਼ਮ ਦੀ ਪਛਾਣ ਦੱਸਣ ਵਾਲ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮੁਲਜ਼ਮ ਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਉਨ੍ਹਾਂ ਗੱਲਬਾਤ ਕਰਿਦਆਂ ਕਿਹਾ ਕਿ ਬੇਸ਼ੱਕ ਗੁੱਸੇ 'ਚ ਆਈ ਸੰਗਤ ਨੇ ਉਕਤ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਦਿੱਤੀ, ਪਰ ਘਟਨਾ ਦੀ ਤਹਿ ਤਕ ਜਾਣ ਲਈ ਮੁਲਜ਼ਮ ਦੀ ਪਛਾਣ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਮੁਲਜ਼ਮ ਦੀ ਪਛਾਣ ਨਾਲ ਸਬੰਧਿਤ ਕੋਈ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮ ਵਜੋਂ 5 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਜਾਵੇਗੀ ਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।