ਪੱਤਰ ਪ੍ਰੇਰਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅੰਤਿਮ ਮਿਤੀ 29 ਫਰਵਰੀ, 2024 ਤੱਕ ਵਧਾ ਦਿੱਤੀ ਗਈ ਹੈ। ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 29 ਫਰਵਰੀ, 2024 ਤੱਕ ਵਧਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵੱਖ-ਵੱਖ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕੇਂਦਰ ਸਰਕਾਰ ਤੋਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ ਸੀ। ਐੱਸ.ਜੀ.ਪੀ.ਸੀ. ਇਸ ਤੋਂ ਬਾਅਦ ਕੇਂਦਰ ਨੇ ਪੰਜਾਬ ਸਰਕਾਰ ਨੂੰ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਾਂ ਪਾਉਣ ਦਾ ਸਮਾਂ ਤਿੰਨ ਮਹੀਨੇ ਹੋਰ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੋਟਰਾਂ ਨੂੰ ਰਜਿਸਟ੍ਰੇਸ਼ਨ ਲਈ 21 ਅਕਤੂਬਰ ਤੋਂ 15 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ।