by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਉਪ ਰਾਸ਼ਟਪਤੀ ਜਗਦੀਪ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ SGPC ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਉਪ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ। ਜਗਦੀਪ ਧਨਖੜ ਨੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। SGPC ਨੇ ਪ੍ਰਧਾਨ ਨੇ ਕਿਹਾ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਹੀ ਸਿੱਖ ਜਥੇਬੰਦੀਆਂ ਕੇਂਦਰ ਸਰਕਾਰ ਕੋਲ ਅਪੀਲ ਕਰ ਰਹੀਆਂ ਹਨ ।ਧਾਮੀ ਨੇ ਕਿਹਾ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਅੰਮ੍ਰਿਤਸਰ ਪਹੁੰਚੇ ਤੇ ਉਨ੍ਹਾਂ ਨਾਲ ਮਿਲਣ ਦਾ ਸਮਾਂ ਮਿਲਿਆ। ਇਸ ਦੌਰਾਨ ਹੀ ਮੰਗ ਪੱਤਰ ਵੀ ਦਿੱਤਾ ਗਿਆ। ਜਿਸ ਤੇ ਉਪ ਰਾਸ਼ਟਰਪਤੀ ਜਗਦੀਪ ਨੇ ਭਰੋਸਾ ਦੁਆਇਆ ਕਿ ਉਹ ਇਸ ਮਾਮਲੇ 'ਤੇ ਵਿਚਾਰ ਜ਼ਰੂਰ ਕਰਨਗੇ ।