ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਵਲੋਂ ਲਗਾਤਾਰ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ NSA ਲੱਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਨੌਜਵਾਨਾਂ ਨੂੰ ਲੈ ਕੇ SGPC ਨੇ ਵੱਡਾ ਐਲਾਨ ਕਰ ਦਿੱਤਾ ਹੈ। ਹੁਣ ਜੇਲ੍ਹ 'ਚ ਬੰਦ ਨੌਜਵਾਨਾਂ ਦੇ ਪਰਿਵਾਰ ਉਨ੍ਹਾਂ ਨੂੰ ਮਿਲ ਸਕਣਗੇ। ਦੱਸ ਦਈਏ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਭੇਜੇ ਵਕੀਲਾਂ ਦੇ ਵਫਦ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਤੋਂ ਇਜਾਜ਼ਤ ਲੈ ਲਈ ਹੈ । ਡਿਬਰੂਗੜ੍ਹ ਜੇਲ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਮਾਮਲੇ ਦੀ ਪੈਰਵੀ ਲਈ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਗਠਿਤ ਕਾਨੂੰਨੀ ਟੀਮ ਦੀ ਅਗਵਾਈ ਐਡਵੋਕੇਟ ਭਗਵੰਤ ਸਿੰਘ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਕਾਫਲੇ ਨੂੰ ਘੇਰ ਕੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ।ਜਿਨ੍ਹਾਂ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ । ਪੰਜਾਬ ਪੁਲਿਸ ਵਲੋਂ 360 ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ 'ਚੋ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ । ਪਿਛਲੇ ਦਿਨੀਂ ਪੁਲਿਸ ਵਲੋਂ ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਨੂੰ ਅਗਲੇ ਦਿਨ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਪੁੱਛਗਿੱਛ ਲਈ ਭੇਜ ਦਿੱਤਾ ਗਿਆ ਸੀ। ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਮ੍ਰਿਤਸਰ ,ਗੁਰਦਾਸਪੁਰ ਸਮੇਤ ਕਈ ਥਾਵਾਂ 'ਤੇ ਪੋਸਟਰ ਲਗਾਏ ਗਏ ਹਨ। ਪੋਸਟਰ 'ਚ ਲਿਖਿਆ :ਭਗੋੜਾ ਹੋਏ ਅੰਮ੍ਰਿਤਪਾਲ ਦੀ ਸੂਚਨਾ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ।