ਦਰਸ਼ਕਾਂ ਦੇ ਢਿੱਡੀ-ਪੀੜਾਂ ਪਾਵੇਗਾ ਫਿਲਮ ‘ਛੜਾ’ ਦਾ ਟਰੇਲਰ

by mediateam

ਜਲੰਧਰ — 21 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫਿਲਮ 'ਛੜਾ' ਫਿਲਮ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਟਰੇਲਰ 'ਚ ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਫਿਲਮ ਦਾ ਟਰੇਲਰ ਕਾਮੇਡੀ ਨਾਲ ਭਰਪੂਰ ਹੈ, ਜਿਸ ਨੂੰ ਦੇਖ ਕੇ ਦਰਸ਼ਕ ਆਪਣਾ ਹਾਸਾ ਕੰਟਰੋਲ ਨਹੀਂ ਕਰ ਪਾਉਣਗੇ। ਇਸ 'ਚ ਨੌਜਵਾਨਾਂ ਵੱਲੋਂ ਵਿਆਹ ਨਾ ਕਰਵਾਉਣ ਦੇ ਫੈਸਲੇ ਨੂੰ ਬਹੁਤ ਹੀ ਸ਼ਾਨਦਾਰ ਤਰੀਕੇ ਦੇ ਨਾਲ ਪੇਸ਼ ਕੀਤਾ ਗਿਆ ਹੈ। ਤਿੰਨ ਮਿੰਟ ਬਾਈ ਸੈਕਿੰਡ ਦਾ ਇਹ ਟਰੇਲਰ 'ਚ ਇਕੱਲੇਪਣ, ਪਿਆਰ ਤੇ ਵਿਆਹ ਸਾਰੇ ਹੀ ਰੰਗ ਪੇਸ਼ ਕੀਤੇ ਗਏ ਨੇ।


https://www.youtube.com/watch?v=ti94DXKnmkE

ਕਾਮੇਡੀ ਤੇ ਰੋਮਾਂਸ ਨਾਲ ਭਰਪੂਰ ਇਸ ਫਿਲਮ 'ਚ ਲੀਡ ਰੋਲ 'ਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਹਿੱਟ ਜੋੜੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਪੰਜਾਬੀ ਸਿਨੇਮਾ ਦੇ ਕਈ ਦਿੱਗਜ ਕਲਾਕਾਰ ਇਸ ਫਿਲਮ 'ਚ ਨਜ਼ਰ ਆਉਣਗੇ। ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਅਮਨ ਗਿੱਲ ਤੇ ਪਵਨ ਗਿੱਲ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਏ. ਐਂਡ ਏ. ਐਡਵਾਈਜ਼ਰ ਤੇ ਬਰੈਟ ਫਿਲਮਜ਼ ਦੀ ਇਸ ਸਾਂਝੀ ਪੇਸ਼ਕਸ਼ ਨੂੰ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ।